Monday, December 23, 2024
Google search engine
Homeदेशਅਕਾਲੀ ਦਲ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਸਥਾਪਿਤ ਕਰੇਗਾ:...

ਅਕਾਲੀ ਦਲ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਸਥਾਪਿਤ ਕਰੇਗਾ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 25 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ।
ਉਹਨਾਂ ਨੇ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਮਗਰੋਂ ਇਹ ਐਲਾਨ ਕੀਤਾ। ਉਹਨਾਂ ਕਿਹਾ ਕਿ
ਉਹਨਾਂ ਐਲਾਨ ਕੀਤਾ ਕਿ 30 ਦਸੰਬਰ ਨੂੰ ਇਸ ਉਦੇਸ਼ ਨਾਲ ਅਕਾਲੀ ਦਲ ਦੀ ਇਕ ਕਮੇਟੀ ਸ੍ਰੀ ਪਟਨਾ ਸਾਹਿਬ ਜਾਵੇਗੀ। ਉਹਨਾਂ ਕਿਹਾ ਕਿ ਕਮੇਟੀ ਨਾ ਸਿਰਫ ਉਥੇ ਸਥਾਨਕ ਸਿੱਖ ਸੰਗਤ ਨਾਲ ਮੀਟਿੰਗਾਂ ਕਰੇਗੀ ਬਲਕਿ ਇਕਾਈ ਸਥਾਪਿਤ ਕਰਨ ਵਾਸਤੇ ਲੋੜੀਂਦੇ ਸਾਰੇ ਪ੍ਰਬੰਧ ਵੀ ਕਰੇਗੀ।
ਉਹਨਾਂ ਕਿਹਾ ਕਿ ਪਟਨਾ ਸਾਹਿਬ ਤੋਂ ਬਾਅਦ ਕਮੇਟੀ ਹੋਰ ਰਾਜਾਂ ਵਿਚ ਜਾਵੇਗੀ ਜਿਥੋਂ ਮੰਗ ਆ ਰਹੀ ਹੋਵੇਗੀ।
ਮੀਡੀਆ ਦੇ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਵਿਚ ਪੰਥਕ ਏਕਤਾ ਕਰਵਾਉਣ ਦੇ ਹਿੱਸੇ ਵਜੋਂ ਅਜਿਹਾ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਕੌਮ ਨੂੰ ਵੱਖ-ਵੱਖ ਚੁਣੌਤੀਆਂ ਦਰਪੇਸ਼ ਹਨ ਤੇ ਇਹ ਤਾਂ ਹੀ ਹੱਲ ਹੋ ਸਕਦੀਆਂ ਹਨ ਜੇਕਰ ਸਾਰਾ ਪੰਥ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਵੇ।

RELATED ARTICLES
- Advertisment -
Google search engine

Most Popular

Recent Comments